Logo
Header
img

ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦਾ ਯੁਵਕ ਮੇਲਾ 15 ਅਕਤੂਬਰ ਨੂੰ ਹੋਵੇਗਾ

ਅੰਮ੍ਰਿਤਸਰ 13 ਅਕਤੂਬਰ 2022--

ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਨਹਿਰੂ ਯੁਵਾ ਕੇਂਦਰ, ਅੰਮ੍ਰਿਤਸਰ ਵੱਲੋਂ 15 ਅਕਤੂਬਰ ਨੂੰ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ, ਅੰਮ੍ਰਿਤਸਰ ਵਿਖੇ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਯੂਥ ਅਫ਼ਸਰ ਆਕਾਂਕਸ਼ਾ ਮਾਹਵਰੀਆ ਨੇ ਦੱਸਿਆ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਮੌਕੇ ਪੇਂਟਿੰਗ, ਭਾਸ਼ਣ, ਕਵਿਤਾ, ਫੋਟੋਗ੍ਰਾਫੀ, ਨੌਜਵਾਨ ਸੰਵਾਦ ਅਤੇ ਸੱਭਿਆਚਾਰਕ ਪ੍ਰੋਗਰਾਮ ਭੰਗੜਾ ਅਤੇ ਗਿੱਧਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਇਸ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਸਾਰੇ ਜ਼ਿਲਿ੍ਹਆਂ ਵਿੱਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰਰੇਸ਼ਨ ਔਫਲਾਈਨ ਅਤੇ ਔਨਲਾਈਨ ਦੋਵਾਂ ਮੋਡ ਵਿੱਚ ਕੀਤੀ ਜਾ ਸਕਦੀ ਹੈ। ਗੂਗਲ ਫਾਰਮ ਦਾ ਲਿੰਕ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ਪੇਜ ’ਤੇ ਅਪਲੋਡ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜੇਤੂ ਪ੍ਰਤੀਯੋਗੀ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਗੇ ਅਤੇ ਰਾਜ ਪੱਧਰੀ ਮੁਕਾਬਲੇ ਦੇ ਜੇਤੂ ਵਿਦਿਆਰਥੀ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਭਾਗ ਲੈਣਗੇ। ਨਾਲ ਹੀ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦਫਤਰ, ਨੇੜੇ ਸਿਵਲ ਲਾਈਨ ਥਾਣਾ, ਰਾਮਬਾਗ ਫਾਟਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Top